Posts

Showing posts from May, 2018

ਪੰਜਾਬੀ ਸੱਭਿਆਚਾਰ

ਪੰਜਾਬੀ ਸੱਭਿਆਚਾਰ ਪੰਜਾਬੀ ਸੱਭਿਆਚਾਰ   ਤੋਂ ਭਾਵ ਹੈ,  ਪੰਜਾਬੀ ਲੋਕ-ਸਮੂਹ  ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ | ਅਸਲ ਵਿੱਚ ਕੋਈ ਵੀ ਕੌਮ ਜਾਂ ਕੋਈ ਵੀ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ,  ਸਭਿਆਚਾਰ  ਤੋਂ ਸੱਖਣਾ ਨਹੀ ਹੁੰਦਾ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ। ਪੰਜਾਬ ਦਾ ਨਾਮਕਰਣ ਪੰਜਾਬ ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਮਿਲਕੇ ਬਣਿਆ ਹੈ- 'ਪੰਜ'- ਭਾਵ ਕਿ ਗਿਣਤੀ ਦੇ ਪੰਜ ਅਤੇ 'ਆਬ'- ਭਾਵ ਕਿ ਪਾਣੀ। ਇਸ ਤਰ੍ਹਾਂ ਪੰਜਾਬ ਸ਼ਬਦ ਦਾ ਅਰਥ ਹੈ 'ਪੰਜ ਦਰਿਆਵਾਂ ਦੀ ਧਰਤੀ। ' ਪੁਰਾਤਨ ਸਭਿਚਾਰਕ ਸੋਮਿਆਂ ਵਿਚ ਇਕ ਸ਼ਬਦ 'ਪੰਚਨਦ' ਵੀ ਸੀ, ਜਿਹੜਾ ਪੰਜਾਬ ਦਾ ਹੀ ਪਰਿਆਵਾਚੀ ਸੀ, ਅਤੇ ਉਸ ਖਿੱਤੇ ਲਈ ਵਰਤਿਆ ਜਾਂਦਾ ਸੀ, ਜਿਹੜਾ  ਸਿੰਧ  ਅਤੇ  ਸਰਸਵਤੀ  ਨੂੰ ਮਿਲਾ ਕੇ ਕੁਝ ਵਡੇਰੇ ਖਿੱਤੇ ਦਾ ਸੂਚਕ ਸੀ।  ਪੰਜਾਬੀ ਸੱਭਿਆ...